ਨਵੀਂ ਦਿੱਲੀ: ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਅੰਤਿਮ ਵਰ੍ਹੇ ਦੀਆਂ ਸਤੰਬਰ ’ਚ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਵਾਲੀਆਂ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਨੇ ਅੱਜ ਅੰਤਰਿਮ ਰੋਕ ਦੇ ਹੁਕਮ ਜਾਰੀ ਤੋਂ ਇਨਕਾਰ ਕਰਦਿਆਂ ਇਸ ਮੁੱਦੇ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਉਹ ਕੋਈ ਹੁਕਮ ਜਾਰੀ ਨਹੀਂ ਕਰ ਰਹੇ ਹਨ ਅਤੇ ਇਸ ਮਾਮਲੇ ’ਤੇ ਅੱਗੇ 10 ਅਗਸਤ ਨੂੰ ਸੁਣਵਾਈ ਹੋਵੇਗੀ।
-ਪੀਟੀਆਈ