ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 4 ਸਤੰਬਰ
ਨੀਟ ਤੇ ਜੇਈਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇਣ ਸਬੰਧੀ ਦਿੱਤੇ ਹੁਕਮਾਂ ਖਿਲਾਫ਼ ਪੰਜਾਬ, ਪੱਛਮੀ ਬੰਗਾਲ, ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੰਤਰੀਆਂ ਵੱਲੋਂ ਦਾਇਰ ਕੀਤੀ ਨਜ਼ਰਸਾਨੀ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਇਨ੍ਹਾਂ ਰਾਜਾਂ ਨੇ ਕਿਹਾ ਸੀ ਕਿ ਕੋਵਿਡ-19 ਦੇ ਖਤਰੇ ਭਰੇ ਮਾਹੌਲ ਵਿੱਚ ਇਹ ਪ੍ਰੀਖਿਆਵਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ। ਪੰਜਾਬ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਟੀਸ਼ਨ ਦਾਇਰ ਕੀਤੀ ਸੀ। ਬੈਂਚ ਵਿੱਚ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਬੀਆਰ ਗਵਾਈ ਅਤੇ ਕ੍ਰਿਸ਼ਨ ਮੁਰਾਰੀ ਸ਼ਾਮਲ ਸਨ।