ਨਵੀਂ ਦਿੱਲੀ, 22 ਜੂਨ
ਸੁਪਰੀਮ ਕੋਰਟ ਨੇ ਸੀਬੀਐੱਸਈ ਅਤੇ ਆਈਸੀਐੱਸਈ ਦੇ 12ਵੀਂ ਨਤੀਜੇ ਤਿਆਰ ਕਰਨ ਦੇ ਫਾਰਮੂਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਸੁਪਰੀਮ ਕੋਰਟ ਨੇ ਕਿਹਾ ਕਿ ਇਹ ਲੋਕ ਹਿੱਤ ਵਿੱਚ ਲਿਆ ਗਿਆ ਫੈਸਲਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ 12ਵੀਂ ਦੀ ਪ੍ਰੀਖਿਆ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਰਕਾਰ ਅਤੇ ਬੋਰਡ ਦੋਵੇਂ ਹੀ ਵਿਦਿਆਰਥੀਆਂ ਬਾਰੇ ਚਿੰਤਤ ਹਨ। ਇਸ ਲਈ ਇਮਤਿਹਾਨ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ। ਸੁਪਰੀਮ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਪ੍ਰੀਖਿਆ ਤਾਂ ਰੱਖੀ ਗਈ ਹੈ, ਜੇ ਦੇਣਾ ਚਾਹੁਦੇ ਹੋ ਤਾਂ ਦੇ ਸਕਦੇ ਹੋ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਪ੍ਰੀਖਿਆ ਰੱਦ ਕਰਨ ਦੇ ਫੈਸਲੇ ਦਾ ਸਮਰਥਨ ਕੀਤਾ ਹੈ।