ਨਵੀਂ ਦਿੱਲੀ, 2 ਨਵੰਬਰ
ਭਗੌੜੇ ਕਾਰੋਬਾਰੀ ਵਿਜੈ ਮਾਲਿਆ ਨੂੰ ਇੰਗਲੈਂਡ ਤੋਂ ਭਾਰਤ ਹਵਾਲੇ ਕਰਨ ਸਬੰਧੀ ਬਕਾਇਆ ਪਏ ਮਾਮਲੇ ਬਾਰੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਛੇ ਹਫ਼ਤਿਆਂ ’ਚ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਕੇਂਦਰ ਨੇ 5 ਅਕਤੂਬਰ ਨੂੰ ਸੁਪਰੀਮ ਕੋਰਟ ’ਚ ਕਿਹਾ ਸੀ ਕਿ ਮਾਲਿਆ ਨੂੰ ਊਦੋਂ ਤੱਕ ਇੰਗਲੈਂਡ ਤੋਂ ਨਹੀਂ ਲਿਆਂਦਾ ਜਾ ਸਕਦਾ ਹੈ ਜਦੋਂ ਤੱਕ ਕਿ ਊਥੇ ਵੱਖਰੀ ‘ਗੁਪਤ’ ਕਾਨੂੰਨੀ ਪ੍ਰਕਿਰਿਆ ਦਾ ਨਬਿੇੜਾ ਨਹੀਂ ਹੋ ਜਾਂਦਾ ਹੈ। ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਛੇ ਹਫ਼ਤਿਆਂ ’ਚ ਸਥਿਤੀ ਰਿਪੋਰਟ ਦਾਖ਼ਲ ਕਰਨ ਲਈ ਆਖਦਿਆਂ ਕੇਸ ਦੀ ਸੁਣਵਾਈ ਅਗਲੇ ਸਾਲ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਲਈ ਮੁਲਤਵੀ ਕਰ ਦਿੱਤੀ। -ਪੀਟੀਆਈ