ਨਵੀਂ ਦਿੱਲੀ, 12 ਮਈ
ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਮਨੀਪੁਰ ਵਿੱਚ 2000 ਤੋਂ ਲੈ ਕੇ 2012 ਤੱਕ ਹੋਏ ਕਥਿਤ ਫ਼ਰਜ਼ੀ ਮੁਕਾਬਲਿਆਂ ਦੀ ਐੱਸਆਈਟੀ ਦੀ ਜਾਂਚ ਕਰਵਾਉਣ ਸਬੰਧੀ ਸਥਿਤੀ ਰਿਪੋਰਟ ਮੰਗੀ ਹੈ। ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਕਥਿਤ ਫ਼ਰਜ਼ੀ ਮੁਕਾਬਲਿਆਂ ’ਚ ਹੋਈਆਂ ਮੌਤਾਂ ਸਬੰਧੀ 1528 ਕੇਸਾਂ ਦੀ ਜਾਂਚ ਦੀ ਮੰਗ ਕਰਦੀ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਹੈ। 14 ਜੁਲਾਈ 2017 ਨੂੰ ਸਿਖ਼ਰਲੀ ਅਦਾਲਤ ਵੱਲੋਂ ਇਸ ਸਬੰਧੀ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ ਅਤੇ ਅਜਿਹੀਆਂ ਮੌਤਾਂ ਦੇ ਸਬੰਧ ਵਿੱਚ ਕੇਸ ਦਰਜ ਕਰਨ ਤੇ ਜਾਂਚ ਕਰਨ ਦੇ ਹੁਕਮ ਦਿੱਤੇ ਸਨ। -ਪੀਟੀਆਈ