ਨਵੀਂ ਦਿੱਲੀ, 15 ਨਵੰਬਰ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਆਗਾਮੀ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਆਫਲਾਈਨ ਦੀ ਥਾਂ ਹਾਈਬ੍ਰਿਡ ਤਰੀਕੇ ਨਾਲ ਕਰਵਾਉਣ ਲਈ ਸੀਬੀਐਸਈ ਅਤੇ ਸੀਆਈਐਸਸੀਈ ਨੂੰ ਸੋਧਿਆ ਸਰਕੂਲਰ ਜਾਰੀ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ 18 ਨਵੰਬਰ ਨੂੰ ਸੁਣਵਾਈ ਕਰੇਗੀ। ਇਹ ਪਟੀਸ਼ਨ ਛੇ ਵਿਦਿਆਰਥੀਆਂ ਵੱਲੋਂ ਦਾਖਲ ਕੀਤੀ ਗਈ ਹੈ ਜੋ ਅਗਾਮੀ ਬੋਰਡ ਪ੍ਰੀਖਿਆ ਵਿੱਚ ਬੈਠਣਗੇ। ਪਟੀਸ਼ਨ ’ਤੇ ਜਸਟਿਸ ਏ ਐਮ ਖਾਨਵਿਲਕਰ ਅਤੇ ਸੀ ਟੀ ਰਵੀਕੁਮਾਰ ਦੀ ਬੈਂਚ ਸੁਣਵਾਈ ਕਰੇਗੀ। ਪਟੀਸ਼ਨਰਾਂ ਨੇ ਕੋਵਿਡ-19 ਦਾ ਹਵਾਲਾ ਦਿੰਦਿਆਂ ਉਪਰੋਕਤ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ। -ਏਜੰਸੀ