ਨਵੀਂ ਦਿੱਲੀ, 13 ਅਪਰੈਲ
ਸੁਪਰੀਮ ਕੋਰਟ ਅੱਜ ਭਾਰਤੀ ਫ਼ੌਜ ਦੇ ਇੱਕ ਅਧਿਕਾਰੀ ਦੀ ਪਤਨੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ ਹੋ ਗਈ ਹੈ, ਜਿਸ ਵਿੱਚ 1971 ਦੀ ਜੰਗ ਮਗਰੋਂ ਪਾਕਿਸਤਾਨ ਵੱਲੋਂ ਜੰਗੀ ਕੈਦੀਆਂ (ਪੀਓਡਬਲਿਊ) ਵਜੋਂ ਗ਼ੈਰ-ਕਾਨੂੰਨ ਤੌਰ ’ਤੇ ਹਿਰਾਸਤ ਵਿੱਚ ਰੱਖੇ ਗਏ ਉਸ ਦੇ ਪਤੀ ਅਤੇ ਫ਼ੌਜ ਦੇ ਹੋਰ ਅਧਿਕਾਰੀਆਂ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਗਈ ਹੈ। ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆਕਾਂਤ ਦੀ ਬੈਂਚ ਨੇ ਮੇਜਰ ਕੰਵਲਜੀਤ ਸਿੰਘ ਦੀ ਪਤਨੀ ਜਸਬੀਰ ਕੌਰ ਦੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ। ਮੇਜਰ ਸਿੰਘ ਨੂੰ ਜੰਗੀ ਕੈਦੀਆਂ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ। -ਪੀਟੀਆਈ