ਨਵੀਂ ਦਿੱਲੀ, 9 ਜਨਵਰੀ
ਸੁਪਰੀਮ ਕੋਰਟ ਪ੍ਰਧਾਨ ਮੰਤਰੀ ਦੇ ਹਾਲ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਵਿਚ ਹੋਈ ਕਥਿਤ ਲਾਪ੍ਰਵਾਹੀ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਇਕ ਪਟੀਸ਼ਨ ’ਤੇ ਸੁਣਵਾਈ ਸੋਮਵਾਰ ਨੂੰ ਕਰੇਗਾ। ਲਾਅਰਜ਼ ਵਾਇਸ ਨਾਂ ਦੇ ਇਕ ਸੰਗਠਨ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਚੀਫ਼ ਜਸਟਿਸ ਐੱਨ.ਵੀ. ਰਾਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ