ਨਵੀਂ ਦਿੱਲੀ, 10 ਜਨਵਰੀ
ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਛੜ ਦੇ ਪਤੀ ਦੀਪਕ ਕੋਛੜ ਨੂੰ ਬੰਬੇ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ ਦੇ ਮਾਮਲੇ ਵਿਚ ਸੁਪਰੀਮ ਕੋਰਟ ਨੇ ਦਖ਼ਲ ਦੇਣ ਤੋਂ ਮਨ੍ਹਾਂ ਕਰ ਦਿੱਤਾ ਹੈ। ਈਡੀ ਦੀ ਅਪੀਲ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਏਜੰਸੀ ਵੱਲੋਂ ਪੇਸ਼ ਰਿਕਾਰਡ ਦੇਖ ਕੇ ਉਨ੍ਹਾਂ ਨੂੰ ਲੱਗਦਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਵਿਚ ਦਖਲ ਦੇਣ ਦਾ ਕੋਈ ਕਾਰਨ ਨਹੀਂ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 25 ਮਾਰਚ ਨੂੰ ਬੰਬੇ ਹਾਈ ਕੋਰਟ ਨੇ ਦੀਪਕ ਕੋਛੜ ਨੂੰ ਮਨੀ ਲਾਂਡਰਿੰਗ ਕੇਸ ਵਿਚ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਇਸ ਗੱਲ ਦੀ ਕੋਈ ਸੰਭਾਵਨਾ ਨਹੀਂ ਹੈ ਕਿ ਮੁਲਜ਼ਮ ਫਰਾਰ ਹੋ ਜਾਵੇਗਾ ਜਾਂ ਸਬੂਤਾਂ ਨਾਲ ਛੇੜਛਾੜ ਕਰੇਗਾ। -ਪੀਟੀਆਈ