ਨਵੀਂ ਦਿੱਲੀ, 22 ਜੁਲਾਈ
ਸ਼ਿਮਲਾ ਤੋਂ ਸੰਸਦ ਮੈਂਬਰ ਸੁਰੇਸ਼ ਕੁਮਾਰ ਕਸ਼ਿਅਪ ਨੂੰ ਭਾਜਪਾ ਦੀ ਹਿਮਾਚਲ ਪ੍ਰਦੇਸ਼ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਜਪਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਰੇਸ਼ ਕੁਮਾਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ।
ਕਸ਼ਿਅਪ ਸੇਵਾਮੁਕਤ ਮੁਲਾਜ਼ਮ ਹਨ। ਉਹ ਰਾਜੀਵ ਬਿੰਦਾਲ ਦੀ ਥਾਂ ਲੈਣਗੇ। ਪੀਪੀਈ ਕਿੱਟਾਂ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਉੱਤੇ ਉਂਗਲ ਉਠਣ ਮਗਰੋਂ ਬਿੰਦਾਲ ਨੇ ਨੈਤਿਕਤਾ ਦੇ ਆਧਾਰ ’ਤੇ ਮਈ ਵਿੱਚ ਅਸਤੀਫ਼ਾ ਦੇ ਦਿੱਤਾ ਸੀ। ਊਦੋਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ। -ਪੀਟੀਆਈ