ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 8 ਮਈ
ਕੇਂਦਰ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਕੋਵਿਡ ਮਰੀਜ਼ਾਂ ਨੂੰ ਹਸਪਤਾਲਾਂ ਅਤੇ ਕੋਵਿਡ ਕੇਅਰ ਸੈਂਟਰਾਂ ਵਿੱਚ ਦਾਖਲ ਕਰਨ ਵੇਲੇ ਉਨ੍ਹਾਂ ਕੋਲੋਂ ਕਰੋਨਾ ਪਾਜ਼ੇਟਿਵ ਰਿਪੋਰਟ ਹੋਣ ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਸਿਹਤ ਮੰਤਰਾਲੇ ਨੇ ਅੱਜ ਰਾਜਾਂ ਨੂੰ ਕਿਹਾ ਹੈ ਕਿ ਸ਼ੱਕੀ ਮਰੀਜ਼ਾਂ ਨੂੰ ਦਾਖਲ ਕੀਤਾ ਜਾਵੇ ਤੇ ਉਨ੍ਹਾਂ ਨੂੰ ਕਰੋਨਾ ਮਰੀਜ਼ ਮੰਨਦੇ ਹੋਏ ਹੀ ਆਕਸੀਜਨ ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਦੇਸ਼ ਵਿੱਚ ਕਰੋਨਾ ਟੈਸਟਿੰਗ ਦਾ ਬੋਝ ਘਟਾਉਣ ਲਈ ਸਰਕਾਰ ਨੇ ਇਹ ਨਵਾਂ ਹੁਕਮ ਕੱਢਿਆ ਹੈ।