ਤਿਰੂਵਨੰਤਪੁਰਮ, 14 ਜੁਲਾਈ
ਕੇਰਲ ਵਿੱਚ ਵਿਦੇਸ਼ ਤੋਂ ਪਰਤੇ ਵਿਅਕਤੀ ਨੂੰ ਮੰਕੀਪੌਕਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਥੇ ਕਿਹਾ ਕਿ ਮਰੀਜ਼ ਦੇ ਨਮੂਨੇ ਇਕੱਠੇ ਕੀਤੇ ਗਏ ਹਨ ਅਤੇ ਜਾਂਚ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਮੰਕੀਪੌਕਸ ਦੀ ਪੁਸ਼ਟੀ ਜਾਂਚ ਦੇ ਨਤੀਜੇ ਆਉਣ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ।