ਹੈਦਰਾਬਾਦ: ਤੇਲੰਗਾਨਾ ਦੇ ਜ਼ਿਲ੍ਹੇ ਭਦਰਾਦਰੀ-ਕੋਠਾਗੁਦੇਮ ਵਿੱਚ ਸਥਿਤ ਸਰਕਾਰੀ ਹਸਪਤਾਲ ਵਿੱਚ ਇੱਕ ਡਾਕਟਰ ਵੱਲੋਂ ਕਥਿਤ ਤੌਰ ’ਤੇ ਇੱਕ ਨਰਸ ਨਾਲ ਜਬਰ-ਜਨਾਹ ਕੀਤਾ ਗਿਆ ਹੈ। ਪੁਲੀਸ ਮੁਤਾਬਕ ਨਰਸ ਨੇ ਦੋਸ਼ ਲਾਇਆ ਕਿ ਹਸਪਤਾਲ ਵਿੱਚ ਠੇਕੇ ’ਤੇ ਕੰਮ ਕਰ ਰਹੇ ਇੱਕ 32 ਸਾਲਾਂ ਡਾਕਟਰ ਨੇ 24 ਅਗਸਤ ਨੂੰ ਉਸ ਦੇ ਘਰ ’ਚ ਉਸ ਨਾਲ ਜਬਰ-ਜਨਾਹ ਕੀਤਾ। ਡਾਕਟਰ ’ਤੇ ਨਰਸ ਨੂੰ ਕਥਿਤ ਤੌਰ ’ਤੇ ਧਮਕਾਉਣ ਤੇ ਕੁੱਟਮਾਰ ਕਰਨ ਦਾ ਦੋਸ਼ ਵੀ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਇਸ ਮਾਮਲੇ ’ਚ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। -ਪੀਟੀਆਈ