ਮੁੰਬਈ, 3 ਅਪਰੈਲ
ਇਥੋਂ ਦੀ ਅਦਾਲਤ ਨੇ ਉਦਯੋਗਪਤੀ ਮੁਕੇਸ਼ ਅੰਬਾਨੀ ਦੇ ਘਰ ਕੋਲ ਐਸਯੂਵੀ ਵਿਚੋਂ ਧਮਾਕਾਖੇਜ਼ ਸਮੱਗਰੀ ਮਿਲਣ ਤੇ ਕਾਰੋਬਾਰੀ ਮਨਸੁਖ ਹਿਰੇਨ ਦੀ ਮੌਤ ਦੇ ਮਾਮਲੇ ਵਿਚ ਮੁਅੱਤਲ ਪੁਲੀਸ ਅਧਿਕਾਰੀ ਸਚਿਨ ਵਜ਼ੇ ਦੀ ਹਿਰਾਸਤ ਸੱਤ ਅਪਰੈਲ ਤਕ ਵਧਾ ਦਿੱਤੀ ਹੈ। ਇਸ ਮਾਮਲੇ ਵਿਚ 13 ਮਾਰਚ ਨੂੰ ਗ੍ਰਿਫਤਾਰ ਕੀਤੇ ਗਏ ਵਜ਼ੇ ਨੂੰ ਰਿਮਾਂਡ ਖਤਮ ਹੋਣ ਮਗਰੋਂ ਐਨਆਈਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਐਨਆਈਏ ਨੇ ਉਸ ਦਾ 6 ਹੋਰ ਦਿਨਾਂ ਲਈ ਰਿਮਾਂਡ ਮੰਗਿਆ। -ਪੀਟੀਆਈ
–