ਨਵੀਂ ਦਿੱਲੀ, 29 ਅਕਤੂਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਸਾਫ਼ ਤੌਰ ’ਤੇ ਪਾਕਿਸਤਾਨ ਵੱਲ ਇਸ਼ਾਰਾ ਕਰਦਿਆਂ ਕਿਹਾ ਉਥੇ ਅਤਿਵਾਦ ਨੂੰ ਸਰਕਾਰੀ ਫੰਡ ਵਾਲਾ ਉਦਯੋਗ ਬਣਾਇਆ ਹੋਇਆ ਹੈ। ਦਿੱਲੀ ਵਿੱਚ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਦੀ ਅਤਿਵਾਦ ਵਿਰੋਧੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੈਸ਼ੰਕਰ ਨੇ ਅਤਿਵਾਦ ਨੂੰ ਮਨੁੱਖਤਾ ਲਈ ਸਭ ਤੋਂ ਗੰਭੀਰ ਖ਼ਤਰੇ ਵਿੱਚੋਂ ਇੱਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੰਯੁਕਤ ਰਾਸ਼ਟਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਤਿਵਾਦ ਦਾ ਖ਼ਤਰਾ ਵੱਧ ਰਿਹਾ ਹੈ, ਖਾਸ ਤੌਰ ’ਤੇ ਏਸ਼ੀਆ ਤੇ ਅਫਰੀਕਾ ਵਿੱਚ।