ਸ੍ਰੀਨਗਰ, 30 ਜੁਲਾਈ
ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਹੋਏ ਮੁਕਾਬਲੇ ‘ਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਜ਼ਿਲ੍ਹੇ ਦੇ ਕਰੀਰੀ ਖੇਤਰ ਦੇ ਵਾਨੀਗਾਮ ਬਾਲਾ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉੱਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਅਤਿਵਾਦੀਆਂ ਨੇ ਗੋਲੀ ਚਲਾ ਦਿੱਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ।