ਜੰਮੂ, 19 ਅਕਤੂਬਰ
ਥਲ ਸੈਨਾ ਮੁਖੀ ਜਨਰਲ ਐੱਮਐੱਮ ਨਰਵਾਣੇ ਨੇ ਅੱਜ ਜੰਮੂ ਖੇਤਰ ਵਿੱਚ ਕੰਟਰੋਲ ਰੇਖਾ ਦੇ ਐਨ ਸਰਹੱਦੀ ਇਲਾਕਿਆਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਖੇਤਰ ਦੀ ਜ਼ਮੀਨੀ ਸਥਿਤੀ ਅਤੇ ਉਥੇ ਘੁਸਪੈਠ ਵਿਰੋਧੀ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਫੌਜ ਮੁਖੀ ਜੰਮੂ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਕਿਹਾ ਕਿ ਜਨਰਲ ਨਰਵਾਣੇ ਨੇ ਵ੍ਹਾਈਟ ਨਾਈਟ ਕੋਰ ਦੀ ਤਾਇਨਾਤੀ ਵਾਲੇ ਸਹਰੱਦੀ ਖੇਤਰਾਂ ਦਾ ਦੌਰਾ ਕੀਤਾ ਅਤੇ ਕੰਟਰੋਲ ਰੇਖਾ ਦੇ ਨਾਲ ਸਥਿਤੀ ਦਾ ਜਾਇਜ਼ਾ ਲਿਆ। ਉਹ ਅਜਿਹੇ ਸਮੇਂ ਜੰਮੂ-ਕਸ਼ਮੀਰ ਦਾ ਦੌਰਾ ਕਰ ਰਹੇ ਹਨ, ਜਦੋਂ ਕਸ਼ਮੀਰ ਵਾਦੀ ਵਿੱਚ ਘੱਟ ਗਿਣਤੀਆਂ ਦੀ ਹੱਤਿਆਵਾਂ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਇਸ ਮਹੀਨੇ ਵਾਦੀ ਵਿੱਚ ਅਤਿਵਾਦੀਆਂ ਨੇ 11 ਨਾਗਰਿਕਾਂ ਦੀ ਜਾਨ ਲਈ ਹੈ।