ਕੋਲਕਾਤਾ: ਕੇਂਦਰੀ ਕੈਬਨਿਟ ਵਲੋਂ ਪ੍ਰਵਾਨ ਕੀਤੀ ਨਵੀਂ ਸਿੱਖਿਆ ਨੀਤੀ ਦੇ ਅਧਿਐਨ ਲਈ ਅੱਜ ਪੱਛਮੀ ਬੰਗਾਲ ਸਰਕਾਰ ਨੇ ਛੇ-ਮੈਂਬਰੀ ਕਮੇਟੀ ਬਣਾਈ ਹੈ। ਇਹ ਕਮੇਟੀ ਸਿੱਖਿਆ ਮੰਤਰੀ ਪਾਰਥਾ ਚੈਟਰਜੀ ਵਲੋਂ ਨਵੀਂ ਸਿੱਖਿਆ ਨੀਤੀ ਨੂੰ ‘ਪੱਛਮੀ ਮੁਲਕਾਂ ਦੀ ਮੌਜੂਦਾ ਪ੍ਰਣਾਲੀ ਦੀ ਨਕਲ’ ਦੱਸੇ ਜਾਣ ਤੋਂ ਦੋ ਦਿਨਾਂ ਬਾਅਦ ਬਣਾਈ ਗਈ ਹੈ। ਜਾਦਵਪੁਰ ਯੂਨੀਵਰਸਿਟੀ ਦੇ ਉਪ ਕੁਲਪਤੀ ਸੁਰੰਜਨ ਦਾਸ, ਸੇਵਾਮੁਕਤ ਪ੍ਰੋਫੈਸਰ ਅਤੇ ਟੀਐੱਮਸੀ ਸੰਸਦ ਮੈਂਬਰ ਸੌਗਾਤਾ ਰੌਏ ਅਤੇ ਬੁੱਧੀਜੀਵੀ ਪਬਿੱਤਰਾ ਸਰਕਾਰ ਨੂੰ ਇਸ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
-ਪੀਟੀਆਈ