ਨਵੀਂ ਦਿੱਲੀ, 5 ਜੂਨ
ਪੈਗ਼ੰਬਰ ਮੁਹੰਮਦ ਖ਼ਿਲਾਫ਼ ਕਥਿਤ ਤੌਰ ‘ਤੇ ਆਪਣੇ ਬੁਲਾਰੇ ਵੱਲੋਂ ਕੀਤੀਆਂ ਵਿਵਾਦਤ ਟਿੱਪਣੀਆਂ ਕਾਰਨ ਕਸੂਤੀ ਫਸੀ ਭਾਜਪਾ ਨੇ ਅੱਜ ਸਪਸ਼ਟੀਕਰਨ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਹ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਕਿਸੇ ਵੀ ਧਾਰਮਿਕ ਸ਼ਖਸੀਅਤ ਦੇ ਅਪਮਾਨ ਦੀ ਸਖਤ ਨਿੰਦਾ ਕਰਦੀ ਹੈ। ਭਾਜਪਾ ਦੇ ਬੁਲਾਰੇ ਨੂਪੁਰ ਸ਼ਰਮਾ ਦੀ ਟਿੱਪਣੀ ਬਾਰੇ ਪਾਰਟੀ ਦੇ ਜਨਰਲ ਸਕੱਤਰ ਅਰੁਣ ਸਿੰਘ ਨੇ ਬਿਆਨ ਵਿੱਚ ਕਿਹਾ ਕਿ ਪਾਰਟੀ ਕਿਸੇ ਵੀ ਅਜਿਹੀ ਵਿਚਾਰਧਾਰਾ ਦੇ ਸਖ਼ਤ ਖ਼ਿਲਾਫ਼ ਹੈ ਜੋ ਕਿਸੇ ਵੀ ਸੰਪਰਦਾ ਜਾਂ ਧਰਮ ਦਾ ਅਪਮਾਨ ਜਾਂ ਨਿਰਾਦਰ ਕਰਦੀ ਹੈ। ਭਾਜਪਾ ਦੇ ਬਿਆਨ ਨੇ ਹਾਲਾਂਕਿ ਕਿਸੇ ਘਟਨਾ ਜਾਂ ਟਿੱਪਣੀ ਦਾ ਸਿੱਧਾ ਜ਼ਿਕਰ ਨਹੀਂ ਕੀਤਾ। ਸ਼ਰਮਾ ਦੀ ਟਿੱਪਣੀ ਦਾ ਮੁਸਲਿਮ ਸਮੂਹਾਂ ਨੇ ਵਿਰੋਧ ਕੀਤਾ ਹੈ।