ਨਵੀਂ ਦਿੱਲੀ, 17 ਜੂਨ
ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਮੋਟਰ ਵਾਹਨ ਦੇ ਦਸਤਾਵੇਜ਼ਾਂ, ਜਿਵੇਂ ਕਿ ਡਰਾਈਵਿੰਗ ਲਾਇਸੈਂਸ (ਡੀਐਲ), ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਅਤੇ ਪਰਮਿਟ ਦੀ ਮਿਆਦ ਨੂੰ 30 ਸਤੰਬਰ 2021 ਤੱਕ ਵਧਾ ਦਿੱਤਾ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਕਿਹਾ ਹੈ ਕਿ ਇਸ ਵਿੱਚ ਉਹ ਸਾਰੇ ਦਸਤਾਵੇਜ਼ ਸ਼ਾਮਲ ਹਨ ਜਿਨ੍ਹਾਂ ਦੀ ਵੈਧਤਾ ਪਹਿਲੀ ਫਰਵਰੀ 2020 ਨੂੰ ਹੋ ਚੁੱਕੀ ਹੈ। ਹੁਣ ਇਨ੍ਹਾਂ ਦਸਤਾਵੇਜ਼ਾਂ ਦੀ ਮਿਆਦ 30 ਸਤੰਬਰ 2021 ਤੱਕ ਕੀਤੀ ਗਈ ਹੈ।