ਨਵੀਂ ਦਿੱਲੀ: ਕੇਂਦਰੀ ਮੰਤਰੀ ਐੱਸਪੀ ਸਿੰਘ ਬਘੇਲ ਨੇ ਅੱਜ ਕਿਹਾ ਕਿ ਕੇਂਦਰੀ ਨੋਟਰੀ ਵਜੋਂ ਨਿਯੁਕਤੀ ਦੇ ਇੱਛੁਕ ਉਮੀਦਵਾਰਾਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਸਰਕਾਰ ਨੇ 17 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਉਨ੍ਹਾਂ ਦੀ ਕੁੱਲ ਗਿਣਤੀ ’ਚ ਵਾਧਾ ਕੀਤਾ ਹੈ। ਕੇਂਦਰੀ ਕਾਨੂੰਨ ਰਾਜ ਮੰਤਰੀ ਨੇ ਟਵੀਟ ’ਚ ਕਿਹਾ ਕਿ ਹੁਣ ਆਂਧਰਾ ਪ੍ਰਦੇਸ਼ ’ਚ 1700 ਜਦਕਿ ਗੁਜਰਾਤ ’ਚ 8000 ਨੋਟਰੀ ਹੋਣਗੇ। ਇਸੇ ਤਰ੍ਹਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਕੇਰਲਾ, ਮੱਧ ਪ੍ਰਦੇਸ਼, ਤਾਮਿਲ ਨਾਡੂ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ, ਗੋਆ, ਛੱਤੀਸਗੜ੍ਹ ਤੇ ਪੁੱਡੂਚੇਰੀ ’ਚ ਇਨ੍ਹਾਂ ਦੀ ਗਿਣਤੀ ਵਧੇਗੀ। ਉਨ੍ਹਾਂ ਕਿਹਾ ਕਿ ਲੱਦਾਖ ਦੇ ਇਤਿਹਾਸ ’ਚ ਪਹਿਲੀ ਵਾਰ 50 ਨਵੇਂ ਅਹੁਦੇ ਕੱਢੇ ਗਏ ਹਨ। -ਪੀਟੀਆਈ