ਨਵੀਂ ਦਿੱਲੀ:
ਕੇਂਦਰ ਨੇ ਬੁੱਧਵਾਰ ਨੂੰ ਸੈਂਟਰਲ ਇਨਫਰਮੇਸ਼ਨ ਕਮਿਸ਼ਨ (ਸੀਆਈਸੀ) ਵਿੱਚ ਸੂਚਨਾ ਕਮਿਸ਼ਨਰਾਂ ਦੀਆਂ ਅੱਠ ਖਾਲੀ ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਤੋਂ ਬਿਨੈ ਪੱਤਰ ਮੰਗੇ ਹਨ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਜੋ ਸੂਚਨਾ ਦੇ ਅਧਿਕਾਰ (ਆਰਟੀਆਈ) ਐਕਟ ਦੇ ਤਹਿਤ ਅਪੀਲਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਾ ਹੈ, ਵਿੱਚ ਵੱਧ ਤੋਂ ਵੱਧ 10 ਸੂਚਨਾ ਕਮਿਸ਼ਨਰ (ਆਈਸੀ) ਹੋ ਸਕਦੇ ਹਨ। ਇਸ ਸਮੇਂ ਕਮਿਸ਼ਨ ਵਿੱਚ ਮੁੱਖ ਸੂਚਨਾ ਕਮਿਸ਼ਨਰ ਤੋਂ ਇਲਾਵਾ ਦੋ ਸੁੂਚਨਾ ਕਮਿਸ਼ਨਰ ਕੰਮ ਕਰ ਰਹੇ ਹਨ। ਮੰਤਰਾਲੇ ਨੇ ਇਨ੍ਹਾਂ ਅਸਾਮੀਆਂ ਲਈ ਯੋਗਤਾ ਅਤੇ ਸ਼ਰਤਾਂ ਸਾਂਝੀਆਂ ਕੀਤੀਆਂ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿਹੜੇ ਲੋਕ ਪੈਮਾਨਾ ਪੂਰੇ ਕਰਦੇ ਹਨ ਅਤੇ ਸੂਚਨਾ ਕਮਿਸ਼ਨਰ ਦੇ ਅਹੁਦੇ ‘ਤੇ ਨਿਯੁਕਤੀ ਵਿੱਚ ਦਿਲਚਸਪੀ ਰੱਖਦੇ ਹਨ, ਉਹ 10 ਸਤੰਬਰ ਤੱਕ ਆਪਣੇ ਵੇਰਵੇ ਇੱਕ ਪ੍ਰੋਫਾਰਮੇ ਵਿੱਚ ਭੇਜ ਸਕਦੇ ਹਨ। -ਪੀਟੀਆਈ