ਨਵੀ ਦਿੱਲੀ, 5 ਸਤੰਬਰ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਆਪਣਾ ਪੱਖ ਸਪਸ਼ਟ ਕਰਦਿਆਂ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਤਿਆਰ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰ ਮੰਤਰੀ ਅਨੁਰਾਗ ਠਾਕੁਰ ਦਾ ਇਹ ਬਿਆਨ ਅੱਜ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਅੱਜ ਦੀ ਮੁਜ਼ੱਫਰਨਗਰ ਮਹਾਪੰਚਾਇਤ ਵਿੱਚ ਕਿਸਾਨ ਆਗੂ ਰਕੇਸ਼ ਟਕੈਤ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਪ੍ਰਚਾਰ ਮੁਹਿੰਮ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। ਸ੍ਰੀ ਠਾਕੁਰ ਨੇ ਕਿਹਾ ਕਿ ਖੇਤੀ ਕਾਨੂੰਨਾ ਨੂੰ ਲੈ ਕੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ। -ਆਈਏਐੱਨਐੱਸ