ਨਵੀਂ ਦਿੱਲੀ, 18 ਅਕਤੂਬਰ
ਆਈਆਰਸੀਟੀਸੀ ਘੁਟਾਲੇ ’ਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਨ ਤੋਂ ਦਿੱਲੀ ਦੀ ਅਦਾਲਤ ਨੇ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਾਹਤ ਰੱਦ ਕਰਨ ਦਾ ਕੋਈ ਵਿਸ਼ੇਸ਼ ਕਾਰਨ ਨਜ਼ਰ ਨਹੀਂ ਆਉਂਦਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਸੀਬੀਆਈ ਦੀ ਪਟੀਸ਼ਨ ਉਤੇ ਫ਼ੈਸਲਾ ਸੁਣਾਉਂਦਿਆਂ ਨੌਜਵਾਨ ਆਰਜੇਡੀ ਆਗੂ ਨੂੰ ਬਿਆਨਬਾਜ਼ੀ ਕਰਨ ਵੇਲੇ ਖਿਆਲ ਰੱਖਣ ਤੇ ਢੁੱਕਵੇਂ ਸ਼ਬਦ ਵਰਤਣ ਲਈ ਕਿਹਾ। ਆਪਣੀ ਪਟੀਸ਼ਨ ਵਿਚ ਸੀਬੀਆਈ ਨੇ ਦਾਅਵਾ ਕੀਤਾ ਸੀ ਕਿ ਯਾਦਵ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਸੀਬੀਆਈ ਅਧਿਕਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿੱਧੇ ਤੌਰ ਉਤੇ ਧਮਕੀਆਂ ਦੇਣ ਦੀ ਕੋਸ਼ਿਸ਼ ਕੀਤੀ ਹੈ। ਇਸ ਨਾਲ ਕਾਨੂੰਨੀ ਪ੍ਰਕਿਰਿਆ ਪ੍ਰਭਾਵਿਤ ਕਰਨ ਦਾ ਯਤਨ ਕੀਤਾ ਗਿਆ ਹੈ। ਅਦਾਲਤ ਨੇ ਤੇਜਸਵੀ ਨੂੰ ਕਿਹਾ ਕਿ ਉਹ ਸੰਵਿਧਾਨਕ ਅਹੁਦੇ ਉਤੇ ਹਨ ਤੇ ਇਸ ਤਰ੍ਹਾਂ ਦੇ ਸ਼ਬਦਾਂ ਦੀ ਵਰਤੋਂ ਨਾ ਕਰਨ। -ਪੀਟੀਆਈ