ਮੁੰਬਈ, 30 ਅਕਤੂਬਰ
ਇੱਥੋਂ ਦੀ ਅਦਾਲਤ ਨੇ ਅੱਜ ਬਰਖਾਸਤ ਪੁਲੀਸ ਅਧਿਕਾਰੀ ਸਚਿਨ ਵਾਜ਼ੇ ਖ਼ਿਲਾਫ਼ ਜਬਰੀ ਵਸੂਲੀ ਸਬੰਧੀ ਕੇਸ ’ਚ ਜਾਰੀ ਪ੍ਰੋਡਕਸ਼ਨ ਵਾਰੰਟ ’ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਵਾਜ਼ੇ ਨੂੰ ਪਹਿਲੀ ਨਵੰਬਰ ਨੂੰ ਕਰਾਈਮ ਬਰਾਂਚ ਨੂੰ ਸੌਂਪਣ।