ਹਮੀਰਪੁਰ (ਹਿਮਾਚਲ ਪ੍ਰਦੇਸ਼), 23 ਅਕਤੂਬਰ
ਇਥੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀ) ਦੇ ਐੱਮ.ਟੈਕ ਦੇ ਪਹਿਲੇ ਸਾਲ ਦੇ ਵਿਦਿਆਰਥੀ ਦੀ ਹੋਸਟਲ ’ਚੋਂ ਲਾਸ਼ ਮਿਲੀ ਹੈ। ਪੁਲੀਸ ਦਾ ਕਹਿਣਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਈ ਜਾਪਦੀ ਹੈ। ਪੁਲੀਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਹੈ। -ਪੀਟੀਆਈ