ਨਵੀਂ ਦਿੱਲੀ, 10 ਅਗਸਤ
ਜੰਮੂ ਕਸ਼ਮੀਰ ਦੇ ਨਵ-ਨਿਯੁਕਤ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ ਵਿੱਚ ਅਗਲੇ ਮਹੀਨਿਆਂ ਦੌਰਾਨ ਲੋਕਾਂ ਤੱਕ ਪਹੁੰਚ ਵਾਲੇ ਪ੍ਰੋਗਰਾਮਾਂ ਬਾਰੇ ਚਰਚਾ ਕੀਤੀ। ਦੋ ਘੰਟੇ ਚੱਲੀ ਇਸ ਬੈਠਕ ਦੌਰਾਨ ਸਿੰਘ ਨੇ ਸਿਨਹਾ ਨੂੰ ਜੰਮੂ ਕਸ਼ਮੀਰ ਵਿੱਚ ਕੌਮੀ ਅਹਿਮੀਅਤ ਵਾਲੇ ਨਵੇਂ ਲਾਂਚ ਕੀਤੇ ਵਿਕਾਸ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਮਨੋਜ ਸਿਨਹਾ ਨੇ ਅੱਜ ਉਪ-ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਸਕੱਤਰੇਤ ਨੇ ਅੱਜ ਟਵੀਟ ਕੀਤਾ, ‘‘ਜੰਮੂ ਕਸ਼ਮੀਰ ਦੇ ਉਪ ਰਾਜਪਾਲ ਸ੍ਰੀ ਮਨੋਜ ਸਿਨਹਾ ਨੇ ਅੱਜ ਉਪ-ਰਾਸ਼ਟਰਪਤੀ ਨਿਵਾਸ ’ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।’’ ਸਿਨਹਾ ਨੇ ਸ਼ੁੱਕਰਵਾਰ ਨੂੰ ਨਵੇਂ ਉਪ ਰਾਜਪਾਲ ਵਜੋਂ ਹਲਫ਼ ਲਿਆ ਸੀ। ਉਨ੍ਹਾਂ ਜੀ.ਸੀ. ਮੁਰਮੂ ਦੀ ਥਾਂ ਲਈ ਹੈ।
-ਪੀਟੀਆਈ