ਸ੍ਰੀਨਗਰ: ਕਾਂਗਰਸ ਦੇ ਸੀਨੀਅਰ ਆਗੂ ਸੈਫੂਦੀਨ ਸੋਜ਼ ਨੇ ਅੱਜ ਦਾਅਵਾ ਕੀਤਾ ਕਿ ਉਹ ਘਰ ਵਿੱਚ ਨਜ਼ਰਬੰਦ ਹਨ ਅਤੇ ਹੁਣ ਉਨ੍ਹਾਂ ਦੀ ਰਿਹਾਇਸ਼ ਦੇ ਮੁੱਖ ਦਰਵਾਜ਼ੇ ਨੂੰ ਅੰਦਰੋਂ ਵੀ ਤਾਲਾ ਲਾ ਦਿੱਤਾ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਨੇ ਦੇਸ਼ ਦੀ ਨਿਆਂ ਪ੍ਰਣਾਲੀ ਨੂੰ ਇਸ ਸਥਿਤੀ ਦਾ ਨੋਟਿਸ ਲੈਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ 30 ਜੁਲਾਈ ਨੂੰ ਸੁਪਰੀਮ ਕੋਰਟ ਨੂੰ ਝੂਠ ਬੋਲਿਆ ਕਿ ਉਹ ਆਜ਼ਾਦ ਹਨ।
-ਪੀਟੀਆਈ