ਜੰਮੂ: ਜੰਮੂ ਕਸ਼ਮੀਰ ਦੇ ਆਰਐੱਸ ਪੁਰਾ ਖੇਤਰ ਵਿੱਚ ਕੌਮੀ ਸਰਹੱਦ ਉਪਰ ਇੱਕ ਡਰੋਨ ਘੁੰਮਦਾ ਵੇਖਿਆ ਗਿਆ। ਬੀਐੱਸਐੱਫ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਰਹੱਦੀ ਚੌਕੀ ’ਤੇ ਤਾਇਨਾਤ ਬੀਐੱਸਐੱਫ ਜਵਾਨਾਂ ਨੇ ਬੁੱਧਵਾਰ ਰਾਤ ਨੂੰ ਕੌਮਾਂਤਰੀ ਸਰਹੱਦ ਨੇੜੇ ਡਰੋਨ ’ਤੇ ਫਾਇਰਿੰਗ ਕੀਤੀ ਅਤੇ ਉਸ ਨੂੰ ਵਾਪਸ ਜਾਣ ਲਈ ਮਜਬੂਰ ਕਰ ਦਿੱਤਾ। ਪਾਕਿਸਤਾਨ ਵੱਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਜੰਮੂ ਕਸ਼ਮੀਰ ਵਿੱਚ ਹਥਿਆਰ, ਗੋਲੀ-ਸਿੱਕਾ, ਧਮਾਕਾਖੇਜ ਸਮੱਗਰੀ ਅਤੇ ਨਸ਼ੀਲੇ ਪਦਾਰਥ ਢੋਣ ਲਈ ਡਰੋਨ ਦੀ ਵਰਤੋਂ ਕੀਤੇ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। -ਪੀਟੀਆਈ