ਨਵੀਂ ਦਿੱਲੀ, 14 ਅਕਤੂਬਰ
ਚੋਣ ਕਮਿਸ਼ਨ ਵੱਲੋਂ ਅੱਜ ਹਿਮਾਚਲ ਪ੍ਰਦੇਸ਼ ਵਿੱਚ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀਆਂ ਕੁੱਲ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਇਕ ਪੜਾਆ ਵਿੱਚ 12 ਨਵੰਬਰ ਨੂੰ ਪੈਣਗੀਆਂ ਤੇ 8 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀ ਮਿਆਦ ਅਗਲੇ ਸਾਲ 8 ਜਨਵਰੀ ਨੂੰ ਖਤਮ ਹੋਵੇਗੀ।