ਨਵੀਂ ਦਿੱਲੀ, 30 ਅਕਤੂਬਰ
ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਇਸ ਹਫ਼ਤੇ ਕਰ ਸਕਦਾ ਹੈ। 2017 ਵਿੱਚ ਅਪਣਾਈ ਪਰੰਪਰਾ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਨਾਲ ਗੁਜਰਾਤ ਦੇ ਚੋਣ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਸੀ। ਹਿਮਾਚਲ ਵਿੱਚ 12 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।