ਦੇਹਰਾਦੂਨ, 16 ਮਈ
ਉੱਤਰਾਖੰਡ ਦੇ ਉੱਚ ਹਿਮਾਲਿਆ ਖੇਤਰ ਵਿੱਚ ਸਥਿਤ ਕੇਦਾਰਨਾਥ ਦੇ ਕਿਵਾੜ ਛੇ ਮਹੀਨਿਆਂ ਮਗਰੋਂ ਭਲਕੇ ਸੋਮਵਾਰ ਨੂੰ ਸਵੇਰੇ ਪੰਜ ਵਜੇ ਖੋਲ੍ਹ ਦਿੱਤੇ ਜਾਣਗੇ, ਜਿੱਥੇ ਪਹਿਲੀ ਪੂਜਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਜਾਵੇਗੀ। ਪਿਛਲੇ ਸਾਲ ਵਾਂਗ ਇਸ ਸਾਲ ਵੀ ਕੋਵਿਡ-19 ਕਾਰਨ ਕਿਵਾੜ ਖੋਲ੍ਹੇ ਜਾਣ ਮੌਕੇ ਸ਼ਰਧਾਲੂ ਹਾਜ਼ਰ ਨਹੀਂ ਹੋਣਗੇ। ਤੀਰਥ ਸਥਾਨ ਦੇ ਪੰਡਤਾਂ ਸਣੇ ਸੀਮਿਤ ਲੋਕਾਂ ਦੀ ਮੌਜੂਦਗੀ ਵਿੱਚ ਹੀ ਕਿਵਾੜ ਖੋਲ੍ਹਣ ਦਾ ਸਮਾਗਮ ਹੋਵੇਗਾ। ਇਸ ਸਮਾਗਮ ਲਈ ਮੰਦਰ ਨੂੰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਬਾਬਾ ਕੇਦਾਰ ਧਾਮ ਦੇ ਕਿਵਾੜ ਖੁੱਲ੍ਹਣ ’ਤੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਘਰਾਂ ਵਿੱਚ ਰਹਿ ਕੇ ਹੀ ਪੂਜਾ ਕਰਨ ਦੀ ਅਪੀਲ ਕੀਤੀ। -ਪੀਟੀਆਈ