ਨਵੀਂ ਦਿੱਲੀ, 22 ਜੂਨ
ਸਿੱਖਿਆ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਸ ਨੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਰਾਹੀਂ ਪ੍ਰੀਖਿਆਵਾਂ ਪਾਰਦਰਸ਼ੀ, ਨਿਰਵਿਘਨ ਅਤੇ ਨਿਰਪੱਖ ਕਰਾਉਣ ਲਈ ਇਸਰੋ ਦੇ ਸਾਬਕਾ ਮੁਖੀ ਕੇ. ਰਾਧਾਕ੍ਰਿਸ਼ਨਨ ਦੀ ਅਗਵਾਈ ਵਿੱਚ ਮਾਹਿਰਾਂ ਦੀ ਉੱਚ ਪੱਧਰੀ ਕਮੇਟੀ ਕਾਇਮ ਕੀਤੀ ਹੈ। ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਪ੍ਰੀਖਿਆ ਪ੍ਰਕਿਰਿਆ ਦੇ ਤੰਤਰ ਵਿੱਚ ਸੁਧਾਰ, ਡੇਟਾ ਸੁਰੱਖਿਆ ਪ੍ਰੋਟੋਕੋਲ ਵਿੱਚ ਸੁਧਾਰ ਅਤੇ ਐੱਨਟੀਏ ਦੇ ਢਾਂਚੇ ਅਤੇ ਕੰਮਕਾਜ ਬਾਰੇ ਸਿਫਾਰਸ਼ਾਂ ਕਰੇਗੀ। ਇਸ ਵਿਚ ਕਿਹਾ ਗਿਆ ਹੈ ਕਿ ਕਮੇਟੀ ਦੋ ਮਹੀਨਿਆਂ ਵਿਚ ਆਪਣੀ ਰਿਪੋਰਟ ਮੰਤਰਾਲੇ ਨੂੰ ਸੌਂਪੇਗੀ। ਸੈਂਟਰਲ ਯੂਨੀਵਰਸਿਟੀ ਆਫ ਹੈਦਰਾਬਾਦ ਦੇ ਵਾਈਸ-ਚਾਂਸਲਰ ਪ੍ਰੋਫੈਸਰ ਬੀਜੇ ਰਾਓ ਅਤੇ ਏਮਜ਼ ਦਿੱਲੀ ਦੇ ਸਾਬਕਾ ਡਾਇਰੈਕਟਰ ਰਣਦੀਪ ਗੁਲੇਰੀਆ ਪੈਨਲ ਵਿੱਚ ਹਨ।