ਨਵੀਂ ਦਿੱਲੀ, 8 ਜੂਨ
ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੇ ਅੱਜ ਐਲਾਨ ਕੀਤਾ ਕਿ ਸਿੱਖਿਆ ਮੰਤਰਾਲੇ ਨੇ ਨੀਟ-ਯੂਜੀ ਮੈਡੀਕਲ ਦਾਖਲਾ ਪ੍ਰੀਖਿਆ ਵਿੱਚ 1,500 ਤੋਂ ਵੱਧ ਉਮੀਦਵਾਰਾਂ ਨੂੰ ਦਿੱਤੇ ਗ੍ਰੇਸ ਅੰਕਾਂ ਦੀ ਸਮੀਖਿਆ ਕਰਨ ਲਈ ਚਾਰ ਮੈਂਬਰੀ ਪੈਨਲ ਕਾਇਮ ਕੀਤਾ ਹੈ। ਐੱਨਟੀਏ ਦੇ ਡਾਇਰੈਕਟਰ ਜਨਰਲ ਸੁਬੋਧ ਕੁਮਾਰ ਸਿੰਘ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ‘ਯੂਪੀਐਸਸੀ ਦੇ ਸਾਬਕਾ ਚੇਅਰਮੈਨ ਦੀ ਅਗਵਾਈ ਵਾਲਾ ਪੈਨਲ ਹਫ਼ਤੇ ਵਿੱਚ ਆਪਣੀਆਂ ਸਿਫ਼ਾਰਸ਼ਾਂ ਪੇਸ਼ ਕਰੇਗਾ।