ਨਵੀਂ ਦਿੱਲੀ, 28 ਜੂਨ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਕਿਹਾ ਕਿ ਸਰਕਾਰ ਮੈਡੀਕਲ ਪਾਠਕ੍ਰਮਾਂ ਵਿੱਚ ਦਾਖਲੇ ਲਈ ਹੋਣ ਵਾਲੀ ਨੀਟ ਪ੍ਰੀਖਿਆ ’ਤੇ ਚਰਚਾ ਕਰਨ ਲਈ ਤਿਆਰ ਹੈ ਪਰ ਇਹ ਰਵਾਇਤ ਮੁਤਾਬਕ ਅਤੇ ਮਰਿਆਦਾ ਵਿੱਚ ਰਹਿੰਦੇ ਹੋਏ ਹੋਣੀ ਚਾਹੀਦੀ ਹੈ। ਨੀਟ-ਯੂਜੀ ਵਿੱਚ ਕਥਿਤ ਅਨਿਯਮਤਾਵਾਂ ਦੇ ਮੁੱਦੇ ’ਤੇ ਲੋਕ ਸਭਾ ਵਿੱਚ ਚਰਚਾ ਦੀ ਵਿਰੋਧੀ ਧਿਰ ਦੀ ਮੰਗ ਨੂੰ ਲੈ ਕੇ ਹੰਗਾਮੇ ਕਾਰਨ ਸਦਨ ਦੀ ਮੀਟਿੰਗ ਦਿਨ ਭਰ ਲਈ ਮੁਲਤਵੀ ਹੋਣ ਤੋਂ ਬਾਅਦ ਪ੍ਰਧਾਨ ਨੇ ਮੀਡੀਆ ਨਾਲ ਗੱਲਬਾਤ ਦੋਰਾਨ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਭਰਮਾਇਆ ਨਹੀਂ ਜਾਣਾ ਚਾਹੀਦਾ। -ਪੀਟੀਆਈ