ਨਵੀਂ ਦਿੱਲੀ, 25 ਸਤੰਬਰ
ਇੱਥੋਂ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੀ ਹੈ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਜੈਨ ਦੀ ਅਰਜ਼ੀ ’ਤੇ ਅੱਜ ਸੁਣਵਾਈ ਕਰਨੀ ਸੀ ਪਰ ਉਨ੍ਹਾਂ ਮਾਮਲੇ ’ਤੇ ਸੁਣਵਾਈ ਦਸ ਦਿਨਾਂ ਲਈ ਟਾਲ ਦਿੱਤੀ। ਜ਼ਿਕਰਯੋਗ ਹੈ ਕਿ ਈਡੀ ਨੇ ‘ਆਪ’ ਨੇਤਾ ਨੂੰ 30 ਮਈ 2022 ਨੂੰ ਕਥਿਤ ਤੌਰ ’ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਜ਼ਰੀਏ ਮਨੀ ਲਾਂਡਰਿੰਗ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। -ਪੀਟੀਆਈ