ਨਵੀਂ ਦਿੱਲੀ, 14 ਸਤੰਬਰ
ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੂੰ ਆਪਣੇ ਸਰਕਾਰੀ ਬੰਗਲੇ ਦਾ ਕਬਜ਼ਾ ਛੇ ਹਫ਼ਤਿਆਂ ਅੰਦਰ ਅਸਟੇਟ ਅਧਿਕਾਰੀ ਨੂੰ ਸੌਂਪਣ ਦਾ ਹੁਕਮ ਦਿੱਤਾ ਹੈ। ਜਸਟਿਸ ਯਸ਼ਵੰਤ ਵਰਮਾ ਨੇ ਕਿਹਾ ਕਿ ਬੰਗਲੇ ਦੀ ਅਲਾਟਮੈਂਟ ਪੰਜ ਸਾਲ ਲਈ ਕੀਤੀ ਗਈ ਸੀ ਅਤੇ ਇਹ ਮਿਆਦ ਖਤਮ ਹੋ ਗਈ ਹੈ। ਜੱਜ ਨੇ ਕਿਹਾ ਕਿ ਅਦਾਲਤ ਨੂੰ ਕੋਈ ਵੀ ਦਸਤਾਵੇਜ਼ ਨਹੀਂ ਦਿਖਾਇਆ ਗਿਆ ਜਿਸ ਅਨੁਸਾਰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਲੇ ਵਿਅਕਤੀ ਨੂੰ ਸਰਕਾਰੀ ਰਿਹਾਇਸ਼ ਦੀ ਅਲਾਟਮੈਂਟ ਕੀਤੀ ਜਾ ਸਕਦੀ ਹੈ। ਹਾਈ ਕੋਰਟ ਨੇ ਸਵਾਮੀ ਦੀ ਉਸੇ ਬੰਗਲੇ ਦੀ ਮੁੜ ਅਲਾਟਮੈਂਟ ਦੀ ਮੰਗ ਕਰਨ ਵਾਲੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ, ਜੋ ਉਸ ਨੂੰ 15 ਜਨਵਰੀ 2016 ਨੂੰ ਅਲਾਟ ਕੀਤਾ ਗਿਆ ਸੀ ਅਤੇ ਜਿਥੇ ਉਹ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਉਦੋਂ ਤੋਂ ਰਹਿ ਰਹੇ ਹਨ।- ਏਜੰਸੀ