ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਸੁਣਵਾਈ ’ਤੇ ਫਿਲਹਾਲ ਰੋਕ ਲਗਾਉਣ ਤੋਂ ਅੱਜ ਇਨਕਾਰ ਕਰ ਦਿੱਤਾ। ਕੇਜਰੀਵਾਲ ਦਿੱਲੀ ਆਬਕਾਰੀ ਨੀਤੀ 2021-22 ਨਾਲ ਸਬੰਧਤ ਕਥਿਤ ਬੇਨਿਯਮੀਆਂ ਮਾਮਲੇ ’ਚ ਮੁਲਜ਼ਮ ਹੈ। ਜਸਟਿਸ ਮਨੋਜ ਕੁਮਾਰ ਓਹਰੀ ਨੇ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਤੋਂ ਜਵਾਬ ਮੰਗਿਆ, ਜਿਸ ਵਿੱਚ ਚਾਰਜਸ਼ੀਟ ’ਤੇ ਨੋਟਿਸ ਲੈਣ ਦੇ ਹੇਠਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ 20 ਦਸੰਬਰ ਨੂੰ ਹੋਵੇਗੀ। ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਈਡੀ ਨੇ ਕਿਹਾ ਕਿ ਉਸ ਵੱਲੋਂ ਕੇਜਰੀਵਾਲ ਖ਼ਿਲਾਫ਼ ਹਲਫ਼ਨਾਮਾ ਦਾਖ਼ਲ ਦਾਇਰ ਕੀਤਾ ਜਾਵੇਗਾ। -ਪੀਟੀਆਈ