ਨਵੀਂ ਦਿੱਲੀ, 1 ਨਵੰਬਰ
ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਉਹ ਦਿੱਲੀ ਦੰਗਿਆਂ ਦੇ ਵੱਡੇ ਸਾਜ਼ਿਸ਼ ਕੇਸ ਵਿੱਚ ਸ਼ਰਜੀਲ ਇਮਾਮ ਅਤੇ ਖਾਲਿਦ ਸੈਫੀ ਸਮੇਤ ਕਈ ਮੁਲਜ਼ਮਾਂ ਦੀਆਂ ਜ਼ਮਾਨਤ ਪਟੀਸ਼ਨਾਂ ‘ਤੇ ਮੁੜ ਸੁਣਵਾਈ ਕਰੇਗੀ। ਅਦਾਲਤ ਦਾ ਇਹ ਫੈਸਲਾ ਜਸਟਿਸ ਸਿਧਾਰਥ ਮ੍ਰਿਦੁਲ, ਜਿਨ੍ਹਾਂ ਨੇ ਘੱਟੋ-ਘੱਟ ਤਿੰਨ ਜ਼ਮਾਨਤ ਪਟੀਸ਼ਨਾਂ ‘ਤੇ ਫੈਸਲਾ ਰਾਖਵਾਂ ਰੱਖ ਲਿਆ ਸੀ, ਨੂੰ ਮਣੀਪੁਰ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਪਦਉਨਤ ਕੀਤੇ ਜਾਣ ਤੋਂ ਬਾਅਦ ਆਇਆ ਹੈ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਸ਼ੈਲੇਂਦਰ ਕੌਰ ਦੀ ਡਿਵੀਜ਼ਨ ਬੈਂਚ ਜਨਵਰੀ 2024 ਵਿੱਚ ਅਪੀਲਾਂ ਦੀ ਸੁਣਵਾਈ ਸ਼ੁਰੂ ਕਰੇਗੀ। -ਏਜੰਸੀ