ਸ਼ਿਮਲਾ:
ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ (ਸੀਪੀਐੱਸ) ਦੀ ਨਿਯੁਕਤੀ ਅੱਜ ਰੱਦ ਕਰ ਦਿੱਤੀ ਅਤੇ ਉਸ ਕਾਨੂੰਨ ਨੂੰ ਵੀ ਰੱਦ ਕਰ ਦਿੱਤਾ, ਜਿਸ ਤਹਿਤ ਇਹ ਨਿਯੁਕਤੀਆਂ ਕੀਤੀਆਂ ਗਈਆਂ ਸਨ। ਜਸਟਿਸ ਵਿਵੇਕ ਠਾਕੁਰ ਅਤੇ ਜਸਟਿਸ ਬਿਪਿਨ ਚੰਦਰ ਨੇਗੀ ਦੇ ਬੈਂਚ ਨੇ ਇਨ੍ਹਾਂ ਸੀਪੀਐੱਸ ਨੂੰ ਹਾਸਲ ਸਾਰੀਆਂ ਸਹੂਲਤਾਂ ਅਤੇ ਵਿਸ਼ੇਸ਼ ਅਧਿਕਾਰ ਵੀ ਤੁਰੰਤ ਵਾਪਸ ਲੈਣ ਦਾ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਨੇ ਹਿਮਾਚਲ ਪ੍ਰਦੇਸ਼ ਸੰਸਦੀ ਸਕੱਤਰ (ਨਿਯੁਕਤੀ, ਤਨਖ਼ਾਹ, ਭੱਤਾ, ਸ਼ਕਤੀਆਂ, ਵਿਸ਼ੇਸ਼ ਅਧਿਕਾਰ ਅਤੇ ਸੋਧ) ਐਕਟ 2006 ਨੂੰ ਰੱਦ ਕਰ ਦਿੱਤਾ। -ਪੀਟੀਆਈ