ਸੁਰੇਸ਼ ਐੱਸ. ਡੁੱਗਰ
ਜੰਮੂ, 5 ਅਗਸਤ
ਜੰਮੂ-ਕਸ਼ਮੀਰ ਸਰਕਾਰ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਧਾਰਮਿਕ ਸਥਾਨ ਖੋਲ੍ਹਣ ਦੇ ਫੈਸਲੇ ਤੋਂ ਬਾਅਦ ਹੁਣ ਮਾਤਾ ਵੈਸ਼ਨੋ ਦੇਵੀ ਯਾਤਰਾ 16 ਅਗਸਤ ਤੋਂ ਸ਼ੁਰੂ ਹੋਵੇਗੀ। ਸ੍ਰੀ ਮਾਤਾ ਵੈਸ਼ਨੋ ਦੇਵੀ ਧਾਮ ਬੋਰਡ ਨੇ ਕਰੋਨਾਵਾਇਰਸ ਮਹਾਮਾਰੀ ਕਾਰਨ ਯਾਤਰਾ ਦੀ ਰੋਕਣ ਤੋਂ 4 ਮਹੀਨਿਆਂ ਬਾਅਦ ਯਾਤਰਾ ਦੁਬਾਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।