ਬੰਗਲੌਰ, 21 ਮਈ
ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਾਸਨ ਦੇ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰਨ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਜਨਤਾ ਦਲ (ਸੈਕੂਲਰ) ਦੇ ਸਰਪ੍ਰਸਤ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦਾ ਪੋਤਾ 33 ਸਾਲਾ ਪ੍ਰਜਵਲ ‘ਤੇ ਕਈ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਹਾਸਨ ‘ਚ ਵੋਟਿੰਗ ਤੋਂ ਇਕ ਦਿਨ ਬਾਅਦ ਉਹ 27 ਅਪਰੈਲ ਨੂੰ ਜਰਮਨੀ ਚਲਾ ਗਿਆ ਸੀ।