ਨਵੀਂ ਦਿੱਲੀ, 28 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਗਸਤ ਨੂੰ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਰਥਿਕਤਾ, ਖੇਤੀਬਾੜੀ ਅਤੇ ਸਿਹਤ ਨਾਲ ਸਬੰਧਤ ਮੁੱਦੇ ਵਿਚਾਰੇ ਜਾਣ ਦੀ ਸੰਭਾਵਨਾ ਹੈ। ਕੌਂਸਲ, ਨੀਤੀ ਆਯੋਗ ਦੀ ਸਿਖਰਲੀ ਸੰਸਥਾ ਹੈ, ਜਿਸ ਵਿੱਚ ਸਾਰੇ ਮੁੱਖ ਮੰਤਰੀ, ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹਨ। ਮੋਦੀ ਨੀਤੀ ਆਯੋਗ ਦੇ ਚੇਅਰਮੈਨ ਹਨ। ਸੂਤਰਾਂ ਨੇ ਦੱਸਿਆ ਕਿ ਕੌਂਸਲ ਮੀਟਿੰਗ ਵਿੱਚ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ), ਸ਼ਹਿਰੀ ਸ਼ਾਸਨ, ਸਿਹਤ ਅਤੇ ਫਸਲੀ ਵਿਭਿੰਨਤਾ ਨੂੰ ਲਾਗੂ ਕਰਨ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਆਰਥਿਕਤਾ , ਤੇਲ ਬੀਜਾਂ, ਦਾਲਾਂ ਅਤੇ ਹੋਰ ਖੇਤੀ ਵਸਤਾਂ ਵਿੱਚ ਸਵੈ-ਨਿਰਭਰਤਾ ਦੇ ਮੁੱਦੇ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਕੌਂਸਲ ਦੀ ਪਹਿਲੀ ਮੀਟਿੰਗ 8 ਫਰਵਰੀ 2015 ਨੂੰ ਹੋਈ ਸੀ। -ਏਜੰਸੀ