ਨਵੀਂ ਦਿੱਲੀ, 7 ਅਗਸਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ 7ਵੀਂ ਗਵਰਨਿੰਗ ਕੌਂਸਲ ਮੀਟਿੰਗ ਰਾਸ਼ਟਰੀ ਰਾਜਧਾਨੀ ਵਿੱਚ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ ਵਿੱਚ ਹੋਈ। ਇਹ ਜੁਲਾਈ 2019 ਤੋਂ ਬਾਅਦ ਗਵਰਨਿੰਗ ਕੌਂਸਲ ਦੀ ਪਹਿਲੀ ਅਜਿਹੀ ਮੀਟਿੰਗ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਵੱਖ ਵੱਖ ਰਾਜਾਂ ਦੇ ਮੁੱਖ ਮੰਤਰੀ ਤੇ ਹੋਰ ਪ੍ਰਤੀਨਿਧੀ ਹਿੱਸਾ ਲਿਆ। ਮੀਟਿੰਗ ਦੌਰਾਨ ਰਾਜਾਂ ਦੇ ਪ੍ਰਤੀਨਿਧੀਆਂ ਨੇ ਆਪਣੇ ਸੂਬਿਆਂ ਨਾਲ ਸਬੰਧ ਸਮੱਸਿਆਵਾਂ ਬਾਰੇ ਪ੍ਰਧਾਨ ਮੰਤਰੀ ਨੂੰ ਜਾਣੂ ਕਰਵਾਇਆ। ਮੀਟਿੰਗ ਵਿੱਚ ਤਿਲੰਗਾਨਾ ਦੇ ਮੁੱਖ ਮੰਤਰੀ ਕੇਸੀਅਰ ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਿੱਸਾ ਨਹੀਂ ਲਿਆ।