ਨਵੀਂ ਦਿੱਲੀ, 13 ਜੂਨ
ਕਰੋਨਵਾਇਰਸ ਮਹਾਮਾਰੀ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਚੁੱਕੇ ਲੋਕਾਂ ਦੇ ਦਰਦ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ ਪਰ ਉਨ੍ਹਾਂ ਬੱਚਿਆਂ ਦੇ ਦੁੱਖ ਦਾ ਅੰਤ ਨਹੀਂ ਜਿਹੜੇ ਅਨਾਥ ਹੋ ਗਏ ਹਨ। ਇਨ੍ਹਾਂ ਬੱਚਿਆਂ ਨੂੰ ਭਾਵਨਾਤਮਕ ਮੁਸੀਬਤਾਂ ਦੇ ਨਾਲ ਨਾਲ ਸਮਾਜਿਕ ਤੇ ਆਰਥਿਕ ਮਾਰ ਪੈ ਰਹੀ ਹੈ। ਇਸ ਕਾਰਨ ਉਨ੍ਹਾਂ ਦਾ ਭਵਿੱਖ ਹਨੇਰੇ ਵਿੱਚ ਜਾਂਦਾ ਨਜ਼ਰ ਆ ਰਿਹਾ ਹੈ। ਕੌਮੀ ਬਾਲ ਅਧਿਕਾਰ ਕਮਿਸ਼ਨ ਨੇ ਦੱਸਿਆ ਕਿ ਮਹਾਮਾਰੀ ਕਾਰਨ 3,621 ਬੱਚਿਆਂ ਦੇ ਮਾਪੇ ਗੁਜ਼ਰ ਗਏ ਤੇ 26,000 ਤੋਂ ਵੱਧ ਅਜਿਹੇ ਹਨ ਜਿਨ੍ਹਾਂ ਦੀ ਮਾਂ ਜਾਂ ਪਿਤਾ ਵਿੱਚੋਂ ਇਕ ਦੀ ਮੌਤ ਹੋਈ।