ਨਵੀਂ ਦਿੱਲੀ, 3 ਮਾਰਚ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਬੁੱਧਵਾਰ ਨੂੰ ਦਿੱਲੀ ਦੇ ਆਰਮੀ ਰਿਸਰਚ ਐਂਡ ਰੈਫ਼ਰਲ ਹਸਪਤਾਲ ਵਿਖੇ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਲਈ ਅਤੇ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਲਈ ਯੋਗ ਸਾਰੇ ਲੋਕਾਂ ਨੂੰ ਟੀਕੇ ਲਗਵਾਉਣ ਦੀ ਅਪੀਲ ਕੀਤੀ। ਟੀਕੇ ਲਗਵਾਉਣ ਵੇਲੇ ਰਾਸ਼ਟਰਪਤੀ ਦੀ ਧੀ ਉਨ੍ਹਾਂ ਨਾਲ ਸੀ।