ਨਵੀਂ ਦਿੱਲੀ, 2 ਜੁਲਾਈ
ਲੋਕ ਸਭਾ ਵਿਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਦਾ ਮਾਰਗ ਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕੇਂਦਰ ਸਰਕਾਰ ਦੇ ਪਿਛਲੇ ਦਹਾਕੇ ਭਰ ਦੇ ਕੰਮਾਂ ਨੂੰ ਦੇਖ ਕੇ ਹੀ ਸਰਕਾਰ ਨੂੰ ਚੁਣਿਆ ਹੈ। ਲੋਕ ਸਭਾ ਵਿਚ ਰਾਹੁਲ ਗਾਂਧੀ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਭਾਰਤ ਦੀ ਵਿਕਾਸ ਦੀ ਦਰ ਦੇਖ ਕੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟ ਕੀਤਾ ਹੈ। ਉਨ੍ਹਾਂ ਦੀ ਸਰਕਾਰ ਵਿਚ 25 ਕਰੋੜ ਗਰੀਬ ਗਰੀਬੀ ਰੇਖਾ ’ਚੋਂ ਬਾਹਰ ਨਿਕਲੇ ਹਨ। ਉਨ੍ਹਾਂ ਗਰੀਬਾਂ ਦੀ ਭਲਾਈ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।