ਨਵੀਂ ਦਿੱਲੀ, 18 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਲੋਕ ਸਭਾ ਹਲਕੇ ਵਾਰਾਣਸੀ ’ਚ ਕਰੋਨਾਵਾਇਰਸ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਲੋਕਾਂ ਦੀ ਪੂਰੀ ਸੰਵੇਦਨਸ਼ੀਲਤਾ ਨਾਲ ਮਦਦ ਕਰਨ ਲਈ ਕਿਹਾ। ਉਨ੍ਹਾਂ ਨਾਲ ਹੀ ਕਿਹਾ ਕਿ ਮਹਾਮਾਰੀ ਰੋਕਣ ਲਈ ਸਰਕਾਰ ਦੇ ਨਾਲ ਸਮਾਜ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਟਰੈਕਿੰਗ, ਟਰੇਸਿੰਗ ਅਤੇ ਟੈਸਟਿੰਗ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਾਇਰਸ ਦਾ ਪਸਾਰ ਰੋਕਣ ਲਈ ਇਸ ਦਾ ਪਾਲਣ ਕੀਤਾ ਜਾਣਾ ਠੀਕ ਉਸੇ ਤਰ੍ਹਾਂ ਜ਼ਰੂਰੀ ਹੈ ਜਿਸ ਤਰ੍ਹਾਂ ਕਰੋਨਾ ਦੀ ਪਹਿਲੀ ਲਹਿਰ ਕਾਬੂ ਕੀਤੀ ਗਈ ਸੀ। -ਪੀਟੀਆਈ