ਨਵੀਂ ਦਿੱਲੀ, 9 ਜੂਨ
ਮਾਲਦੀਵਜ਼ ਦੇ ਰਾਸ਼ਟਰਪਤੀ ਮੁਹੰਮਦ ਮੁਇਜ਼ੂ, ਮੌਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ, ਸ੍ਰੀਲੰਕਾ ਦੇ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਭਾਰਤ ਦੇ ਮਨੋਨੀਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਫ਼ਦਾਰੀ ਸਮਾਗਮ ਲਈ ਨਵੀਂ ਦਿੱਲੀ ਪਹੁੰਚ ਗਏ ਹਨ। ਇਹ ਸਾਰੇ ਆਗੂ ਸ਼ਾਮ ਨੂੰ ਰਾਸ਼ਟਰਪਤੀ ਭਵਨ ਵਿਚ ਰੱਖੇ ਹਲਫ਼ਦਾਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਪਿਛਲੇ ਸਾਲ 17 ਨਵੰਬਰ ਨੂੰ ਮਾਲਦੀਵਜ਼ ਦਾ ਰਾਸ਼ਟਰਪਤੀ ਬਣਨ ਮਗਰੋਂ ਮੁਇਜ਼ੂ ਭਾਰਤ ਦੇ ਪਲੇਠੇ ਦੌਰੇ ’ਤੇ ਆਏ ਹਨ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਸੈਸ਼ਲਜ਼ ਦੇ ਉਪ ਰਾਸ਼ਟਰਪਤੀ ਅਹਿਮਦ ਅਫ਼ੀਫ ਪਹਿਲਾਂ ਹੀ ਦਿੱਲੀ ਵਿਚ ਹਨ। ਨੇਪਾਲ ਦੇ ਪ੍ਰਧਾਨ ਪੁਸ਼ਪ ਕਮਲ ਦਾਹਲ ‘ਪ੍ਰਚੰਡ’ ਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਅਰਿੰਗ ਟੋਬਗੇ ਵੀ ਹਲਫ਼ਦਾਰੀ ਸਮਾਗਮ ’ਚ ਹਾਜ਼ਰੀ ਭਰਨਗੇ। -ਪੀਟੀਆਈ