ਨਵੀਂ ਦਿੱਲੀ, 19 ਜਨਵਰੀ
ਗਣਤੰਤਰ ਦਿਵਸ ਦੇ ਮੱਦੇਨਜ਼ਰ ਇਥੋਂ ਦਾ ਇਤਿਹਾਸਕ ਲਾਲ ਕਿਲ੍ਹਾ 22 ਤੋਂ 26 ਜਨਵਰੀ ਤੱਕ ਸੁਰੱਖਿਆ ਕਾਰਨਾਂ ਕਰ ਕੇ ਆਮ ਲੋਕਾਂ ਲਈ ਬੰਦ ਰਹੇਗਾ। ਇਹ ਜਾਣਕਾਰੀ ਦਿੱਲੀ ਪੁਲੀਸ ਨੇ ਬੁੱਧਵਾਰ ਨੂੰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਮੌਕੇ ਹਾਲ ਹੀ ਵਿੱਚ ਸੁਰੱਖਿਆ ਦੀਆਂ ਖਾਮੀਆਂ ਦਾ ਜ਼ਿਕਰ ਕਰਦਿਆਂ ਦਿੱਲੀ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦਲ ਚੌਕਸ ਹਨ ਤਾਂ ਕਿ ਰਾਜਧਾਨੀ ਦਿੱਲੀ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। -ਪੀਟੀਆਈ